Saturday, September 08, 2007
Mel Leho Dayaal...
ਸਲੋਕ ॥ ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥ ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥ ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥ ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥

ਪਦਅਰਥ: ਪਤਿਤ—(ਵਿਕਾਰਾਂ ਵਿਚ) ਡਿੱਗੇ ਹੋਏ। ਪੁਨੀਤ—ਪਵਿਤ੍ਰ। ਪਤਿਤ ਪੁਨੀਤ—ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ। ਸਰਬ—ਸਾਰੇ। ਦੋਖ—ਐਬ। ਸਰਣਿ ਸੂਰ—ਸਰਨ ਦਾ ਸੂਰਮਾ, ਸਰਨ ਆਏ ਨੂੰ ਬਚਾਉਣ ਦੇ ਸਮਰੱਥ। ਜਪੰਤਿ—ਜੋ ਜਪਦੇ ਹਨ।੧।
ਛਡਿਓ—ਜਿਸ ਨੇ ਛੱਡਿਆ ਹੈ। ਹਭੁ ਆਪੁ—ਸਾਰਾ ਆਪਾ—ਭਾਵ, ਸਾਰਾ ਅਹੰਕਾਰ। ਲਗੜੋ—ਜੋ ਲੱਗਾ ਹੈ। ਨਠੜੋ—ਨੱਠ ਗਏ ਹਨ। ਪੇਖੰਦਿਆ—ਦੀਦਾਰ ਕਰਨ ਨਾਲ।੨।
ਅਰਥ: ਗੋਬਿੰਦ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ। (ਪਾਪੀਆਂ ਦੇ) ਸਾਰੇ ਐਬ ਦੂਰ ਕਰਨ ਵਾਲਾ ਹੈ। ਹੇ ਨਾਨਕ! ਜੋ ਮਨੁੱਖ ਉਸ ਪ੍ਰਭੂ ਨੂੰ ਜਪਦੇ ਹਨ, ਭਗਵਾਨ ਉਹਨਾਂ ਸਰਨ ਆਇਆਂ ਦੀ ਲਾਜ ਰੱਖਣ ਦੇ ਸਮਰੱਥ ਹੈ।੧।
ਜਿਸ ਮਨੁੱਖ ਨੇ ਸਾਰਾ ਆਪਾ-ਭਾਵ ਮਿਟਾ ਦਿੱਤਾ, ਜੋ ਮਨੁੱਖ ਪ੍ਰਭੂ ਦੇ ਚਰਨਾਂ ਨਾਲ ਜੁੜਿਆ ਰਿਹਾ, ਹੇ ਨਾਨਕ! ਪ੍ਰਭੂ ਦਾ ਦੀਦਾਰ ਕਰਨ ਨਾਲ ਉਸ ਦੇ ਸਾਰੇ ਦੁੱਖ ਕਲੇਸ਼ ਨਾਸ ਹੋ ਜਾਂਦੇ ਹਨ।੨।

ਪਉੜੀ ॥ ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥ ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥ ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥ ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥

ਪਦਅਰਥ: ਦਇਆਲ—(ਦਇਆ—ਆਲਯ) ਦਇਆ ਦਾ ਘਰ, ਹੇ ਦਿਆਲ! ਢਹਿ ਪਏ—ਆ ਡਿੱਗਾ ਹਾਂ। ਭ੍ਰਮਤ—ਭਟਕਦਾ। ਹਾਰਿਆ—ਥੱਕ ਗਿਆ ਹਾਂ। ਭਗਤਿ ਵਛਲੁ—ਭਗਤੀ ਨੂੰ ਪਿਆਰ ਕਰਨ ਵਾਲਾ। ਬਿਰਦੁ—ਪੁਰਾਣਾ ਸੁਭਾਉ। ਪਤਿਤ ਉਧਾਰਿਆ—ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਬਚਾਉਣ ਵਾਲਾ। ਬਿਨਉ ਮੋਹਿ—ਮੇਰੀ ਬੇਨਤੀ ਨੂੰ। ਸਾਰਿਆ—ਸਾਰ ਲੈਣ ਵਾਲਾ, ਸਿਰੇ ਚਾੜ੍ਹਨ ਵਾਲਾ। ਕਰੁ—ਹੱਥ। ਗਹਿ—ਫੜ ਕੇ। ਸਾਗਰ—ਸਮੁੰਦਰ।
ਅਰਥ: ਹੇ ਦਿਆਲ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਨੂੰ (ਆਪਣੇ ਚਰਨਾਂ ਵਿਚ) ਜੋੜ ਲੈ। ਹੇ ਦੀਨਾਂ ਤੇ ਦਇਆ ਕਰਨ ਵਾਲੇ! ਮੈਨੂੰ ਰੱਖ ਲੈ, ਮੈਂ ਭਟਕਦਾ ਭਟਕਦਾ ਹੁਣ ਬੜਾ ਥੱਕ ਗਿਆ ਹਾਂ। ਭਗਤੀ ਨੂੰ ਪਿਆਰ ਕਰਨਾ ਤੇ ਡਿੱਗਿਆਂ ਨੂੰ ਬਚਾਉਣਾ-ਇਹ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ। ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਮੇਰੀ ਇਸ ਬੇਨਤੀ ਨੂੰ ਸਿਰੇ ਚਾੜ੍ਹ ਸਕੇ। ਹੇ ਦਿਆਲ! ਮੇਰਾ ਹੱਥ ਫੜ ਲੈ (ਤੇ ਮੈਨੂੰ) ਸੰਸਾਰ-ਸਮੁੰਦਰ ਵਿਚੋਂ (ਬਚਾ ਲੈ)।੧੬।

SGGS Ang 709

Labels:

 
Posted by Unknown at 12:43 PM | Permalink | 0 comments
Page copy protected against web site content infringement by Copyscape
Creative Commons License
This work by http://puneetkaur.blogspot.com is licensed under a Creative Commons Attribution-NonCommercial-NoDerivs 2.5 India License.

visitor counter