Sunday, December 30, 2007
Hao Kya Salaahee Kiram Jant...
ਸਲੋਕ ਮ: ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥
ਅਰਥ: (ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ। ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ)।੧।
ਮ: ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥
ਅਰਥ: ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ।੨।
ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥
ਅਰਥ: ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ? ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ। ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ।
ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ।੨੦।੧।


SGGS Ang 791-792

Labels:

 
Posted by Unknown at 2:07 AM | Permalink | 0 comments
Page copy protected against web site content infringement by Copyscape
Creative Commons License
This work by http://puneetkaur.blogspot.com is licensed under a Creative Commons Attribution-NonCommercial-NoDerivs 2.5 India License.

visitor counter