Sunday, September 07, 2008
Kavan Gun Praanpat....
ਰਾਗੁ ਗਉੜੀ ਪੂਰਬੀ ਮਹਲਾ ੫
Rāg gaorī pūrbī mehlā 5
Raag Gauree Poorbee, Fifth Mehl:
ਰਾਗ ਗਉੜੀ-ਪੂਰਬੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
Ikoaʼnkār satgur parsād.
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥
Kavan gun parānpat milao mėrī māī. 1 rahāo.
By what virtues can I meet the Lord of life, O my mother? 1Pause
ਪ੍ਰਾਨਪਤਿ = ਜਿੰਦ ਦਾ ਮਾਲਕ ਪ੍ਰਭੂ। ਮਿਲਉ = ਮਿਲਉਂ, ਮੈਂ ਮਿਲਾਂ। ਮਾਈ = ਹੇ ਮਾਂ!।੧।ਰਹਾਉ।ਹੇ ਮੇਰੀ ਮਾਂ! ਮੈਂ ਕੇਹੜੇ ਗੁਣਾਂ ਦੀ ਬਰਕਤਿ ਨਾਲ ਆਪਣੀ ਜਿੰਦ ਦੇ ਮਾਲਕ ਪ੍ਰਭੂ ਨੂੰ ਮਿਲ ਸਕਾਂ? (ਮੇਰੇ ਵਿਚ ਤਾਂ ਕੋਈ ਗੁਣ ਨਹੀਂ ਹੈ)।੧।ਰਹਾਉ।
ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥
Rūp hīn budh bal hīnī mohi pardėsan dūr tė āī. 1
I have no beauty, understanding or strength; I am a stranger, from far away. 1
ਹੀਨ = ਖ਼ਾਲੀ। ਬੁਧਿ ਹੀਨੀ = ਅਕਲ ਤੋਂ ਖ਼ਾਲੀ। ਮੋਹਿ = ਮੈਂ। ਦੂਰ ਤੇ = ਦੂਰ ਤੋਂ, ਅਨੇਕਾਂ ਜੂਨਾਂ ਦੇ ਸਫ਼ਰ ਤੋਂ ਲੰਘ ਕੇ।੧।(ਹੇ ਮੇਰੀ ਮਾਂ!) ਮੈਂ ਆਤਮਕ ਰੂਪ ਤੋਂ ਸੱਖਣੀ ਹਾਂ, ਅਕਲ-ਹੀਣ ਹਾਂ, (ਮੇਰੇ ਅੰਦਰ ਆਤਮਕ) ਤਾਕਤ ਭੀ ਨਹੀਂ ਹੈ (ਫਿਰ) ਮੈਂ ਪਰਦੇਸਣ ਹਾਂ (ਪ੍ਰਭੂ-ਚਰਨਾਂ ਨੂੰ ਕਦੇ ਮੈਂ ਆਪਣਾ ਘਰ ਨਹੀਂ ਬਣਾਇਆ) ਅਨੇਕਾਂ ਜੂਨਾਂ ਦੇ ਸਫ਼ਰ ਤੋਂ ਲੰਘ ਕੇ (ਇਸ ਮਨੁੱਖਾ ਜਨਮ ਵਿਚ) ਆਈ ਹਾਂ।੧।
ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥
Nāhin darab na joban mātī mohi anāth kī karahu samāī. 2
I am not wealthy or youthful. I am an orphan - please, unite me with Yourself. 2
ਨਾਹਿਨ = ਨਹੀਂ। ਦਰਬੁ = ਧਨ। ਜੋਬਨ = ਜਵਾਨੀ। ਮਾਤੀ = ਮੱਤੀ ਹੋਈ, ਮਸਤ। ਸਮਾਈ = ਲੀਨਤਾ। ਕਰਹੁ ਸਮਾਈ = ਲੀਨਤਾ ਕਰੋ, ਆਪਣੇ ਚਰਨਾਂ ਵਿਚ ਜੋੜ ਲਵੋ।੨।(ਹੇ ਮੇਰੇ ਪ੍ਰਾਨਪਤਿ!) ਮੇਰੇ ਪਾਸ ਤੇਰਾ ਨਾਮ-ਧਨ ਨਹੀਂ ਹੈ, ਮੇਰੇ ਅੰਦਰ ਆਤਮਕ ਗੁਣਾਂ ਦਾ ਜੋਬਨ ਭੀ ਨਹੀਂ ਜਿਸ ਦਾ ਮੈਨੂੰ ਹੁਲਾਰਾ ਆ ਸਕੇ। ਮੈਨੂੰ ਅਨਾਥ ਨੂੰ ਆਪਣੇ ਚਰਨਾਂ ਵਿਚ ਜੋੜ ਲੈ।੨।
ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥
Khojat khojat bhaī bairāgan parabh darsan kao hao firat tisāī. 3
Searching and searching, I have become a renunciate, free of desire. I wander around, searching for the Blessed Vision of God's Darshan. 3
ਬੈਰਾਗਨਿ = ਵੈਰਾਗਵਾਨ। ਕਉ = ਨੂੰ, ਵਾਸਤੇ। ਤਿਸਾਈ = ਤਿਹਾਈ।੩।(ਹੇ ਮੇਰੀ ਮਾਂ!) ਆਪਣੇ ਪ੍ਰਾਨਪਤੀ-ਪ੍ਰਭੂ ਦੇ ਦਰਸਨ ਵਾਸਤੇ ਮੈਂ ਤਿਹਾਈ ਫਿਰ ਰਹੀ ਹਾਂ, ਉਸ ਨੂੰ ਲੱਭਦੀ ਲੱਭਦੀ ਮੈਂ ਕਮਲੀ ਹੋਈ ਪਈ ਹਾਂ।੩।
ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥
Dīn daiāl kirpāl parabh Nānak sādhsang mėrī jalan bujhāī. 41118
God is Compassionate, and Merciful to the meek; O Nanak, in the Saadh Sangat, the Company of the Holy, the fire of desire has been quenched. 41118
ਜਲਨਿ = ਸੜਨ, ਵਿਛੋੜੇ ਦੀ ਸੜਨ। ਸਾਧ ਸੰਗਿ = ਸਾਧ ਸੰਗਤਿ ਨੇ। ਸੰਗਿ = ਸੰਗ ਨੇ।੪।ਹੇ ਨਾਨਕ! (ਆਖ-) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕਿਰਪਾ ਦੇ ਘਰ! ਹੇ ਪ੍ਰਭੂ! (ਤੇਰੀ ਮਿਹਰ ਨਾਲ) ਸਾਧ ਸੰਗਤਿ ਨੇ ਮੇਰੀ ਇਹ ਵਿਛੋੜੇ ਦੀ ਸੜਨ ਬੁਝਾ ਦਿੱਤੀ ਹੈ।੪।੧।੧੧੮।
SGGS Ang Sahib 204

Labels: Shabad