Friday, October 09, 2009
Mere Saahaa Mai Har Darsan Sukh Hoe...

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

Ḏẖanāsrī mėhlā 4. Mere sāhā mai har ḏarsan sukẖ ho▫e. Hamrī beḏan ṯū jānṯā sāhā avar ki▫ā jānai ko▫e. Rahā▫o.

Dhanasri 4th Guru. My Lord, seeing God's vision I obtain peace. My pain Thou knowest, O king, What can anyone else know? Pause.

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ।


ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

Sācẖā sāhib sacẖ ṯū mere sāhā ṯerā kī▫ā sacẖ sabẖ ho▫e. Jẖūṯẖā kis ka▫o ākẖī▫ai sāhā ḏūjā nāhī ko▫e. ||1||

O King, verily Thou art my True Lord and whatever Thou doest, all that is true. Whom should I call a liar, when there is none else but Thee, O King?

ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧।


ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

Sabẖnā vicẖ ṯū varaṯḏā sāhā sabẖ ṯujẖėh ḏẖi▫āvahi ḏin rāṯ. Sabẖ ṯujẖ hī thāvhu mangḏe mere sāhā ṯū sabẖnā karahi ik ḏāṯ. ||2||

Thou art contained amongst all O Lord, and everyone thinks of Thee day and night. Everyone begs of Thee, O Lord, and Thou alone bestowest gifts on all.

ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।


ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

Sabẖ ko ṯujẖ hī vicẖ hai mere sāhā ṯujẖ ṯe bāhar ko▫ī nāhi. Sabẖ jī▫a ṯere ṯū sabẖas ḏā mere sāhā sabẖ ṯujẖ hī māhi samāhi. ||3||

All are under Thine sway, O Lord and there is none outside of Thee. All the beings are Thine, and Thou belongst to all, my Lord. Everyone shall ultimately merge in Thee.

ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਮਾਹਿ = ਵਿਚ।੩।


ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

Sabẖnā kī ṯū ās hai mere pi▫āre sabẖ ṯujẖėh ḏẖi▫āvahi mere sāh. Ji▫o bẖāvai ṯi▫o rakẖ ṯū mere pi▫āre sacẖ Nānak ke pāṯisāh. ||4||7||13||

Thou art the hope of all, O my Beloved, and everyone meditates on thee, O my Banker. As it pleaseth Thee, so keep Thou me, O my Beloved Of slave Nanak, Thou art the True King.

ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।


ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩। ❀ ਨੋਟ: ੭ ਸ਼ਬਦ 'ਘਰੁ ੫' ਦੇ ਹਨ। ਧਨਾਸਰੀ ਵਿਚ ਗੁਰੂ ਰਾਮਦਾਸ ਜੀ ਦੇ ਕੁੱਲ ੧੩ ਸ਼ਬਦ ਹਨ। ਘਰੁ ੧ = ੬। ਘਰੁ ੫ = ੭। ਜੋੜ ੧੩।

SGGS Ang Sahib. 670

Picture courtesy - http://www.flickr.com/photos/solarider/

Labels: ,

 
Posted by Puneet Kaur at 11:06 AM | Permalink | 2 comments
Page copy protected against web site content infringement by Copyscape
Creative Commons License
This work by http://puneetkaur.blogspot.com is licensed under a Creative Commons Attribution-NonCommercial-NoDerivs 2.5 India License.

visitor counter