Wednesday, February 17, 2010
Daya Karo Basoh Man Aaye...
ਬਿਲਾਵਲੁ ਮਹਲਾ ੫ ॥ ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥੧॥


Bilāval mėhlā 5. Sukẖ niḏẖān parīṯam parabẖ mere. Agnaṯ guṇ ṯẖākur parabẖ ṯere. Mohi anāth ṯumrī sarṇā▫ī. Kar kirpā har cẖaran ḏẖi▫ā▫ī. 1

ਸੁਖ ਨਿਧਾਨ ਪ੍ਰਭ = ਹੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ! ਅਗਨਤ = ਅ-ਗਨਤ, ਜੋ ਗਿਣੇ ਨਾਹ ਜਾ ਸਕਣ। ਮੋਹਿ = ਮੈਂ। ਧਿਆਈ = ਧਿਆਈਂ, ਮੈਂ ਧਿਆਵਾਂ।੧।
ਹੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ! ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਠਾਕੁਰ ਪ੍ਰਭੂ! ਤੇਰੇ ਗੁਣ ਗਿਣੇ ਨਹੀਂ ਜਾ ਸਕਦੇ। ਮੈਂ ਅਨਾਥ ਤੇਰੀ ਸਰਨ ਆਇਆ ਹਾਂ। ਹੇ ਹਰੀ! ਮੇਰੇ ਉਤੇ ਮੇਹਰ ਕਰ, ਮੈਂ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ।੧।

 
ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥

Ḏa▫i▫ā karahu bashu man ā▫e. Mohi nirgun lījai laṛ lā▫e. Rahā▫o.

ਮਨਿ = ਮਨ ਵਿਚ। ਆਇ = ਆ ਕੇ। ਮੋਹਿ = ਮੈਨੂੰ। ਨਿਰਗੁਨ = ਗੁਣ-ਹੀਨ। ਲਾਇ ਲੀਜੈ = ਲਾ ਲੈ। ਲੜਿ = ਲੜ ਨਾਲ, ਪੱਲੇ ਨਾਲ।ਰਹਾਉ।
ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੇਰੇ ਮਨ ਵਿਚ ਆ ਵੱਸ। ਮੈਨੂੰ ਗੁਣ-ਹੀਨ ਨੂੰ ਆਪਣੇ ਲੜ ਲਾ ਲੈ।ਰਹਾਉ।


ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥

Parabẖ cẖiṯ āvai ṯā kaisī bẖīṛ. Har sevak nāhī jam pīṛ. Sarab ḏūkẖ har simraṯ nase. Jā kai sang saḏā parabẖ basai. ॥2॥

ਚਿਤਿ = ਚਿੱਤ ਵਿਚ। ਭੀੜ = ਬਿਪਤਾ। ਸਰਬ = ਸਾਰੇ। ਸਿਮਰਤ = ਸਿਮਰਦਿਆਂ। ਜਾ ਕੈ ਸੰਗਿ = ਜਿਸ ਦੇ ਨਾਲ।੨।
ਹੇ ਭਾਈ! ਜਦੋਂ ਪ੍ਰਭੂ ਮਨ ਵਿਚ ਆ ਵੱਸੇ, ਤਾਂ ਕੋਈ ਭੀ ਬਿਪਤਾ ਪੋਹ ਨਹੀਂ ਸਕਦੀ। ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ ਨੂੰ ਜਮਾਂ ਦਾ ਦੁੱਖ ਭੀ ਡਰਾ ਨਹੀਂ ਸਕਦਾ। ਜਿਸ ਮਨੁੱਖ ਦੇ ਅੰਗ-ਸੰਗ ਸਦਾ ਪਰਮਾਤਮਾ ਵੱਸਦਾ ਹੈ, ਨਾਮ ਸਿਮਰਿਆਂ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।੨।


ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥

Parabẖ kā nām man ṯan āḏẖār. Bisraṯ nām hovaṯ ṯan cẖẖār. Parabẖ cẖiṯ ā▫e pūran sabẖ kāj. Har bisraṯ sabẖ kā muhṯāj. ॥3॥

ਤਨਿ = ਤਨ ਵਿਚ। ਆਧਾਰੁ = ਆਸਰਾ। ਤਨੁ = ਸਰੀਰ। ਛਾਰੁ = ਸੁਆਹ। ਕਾਜ = ਕੰਮ। ਮੁਹਤਾਜ = ਅਰਥੀਆ।੩।
ਹੇ ਭਾਈ! ਪਰਮਾਤਮਾ ਦਾ ਨਾਮ (ਹੀ ਮਨੁੱਖ ਦੇ) ਮਨ ਵਿਚ ਸਰੀਰ ਵਿਚ ਆਸਰਾ (ਦੇਣ ਵਾਲਾ) ਹੈ, ਪਰਮਾਤਮਾ ਦਾ ਨਾਮ ਭੁੱਲਿਆਂ ਸਰੀਰ (ਮਾਨੋ) ਸੁਆਹ (ਦੀ ਢੇਰੀ) ਹੋ ਜਾਂਦਾ ਹੈ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵਸਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ। ਪਰਮਾਤਮਾ ਦਾ ਨਾਮ ਭੁੱਲਿਆਂ ਮਨੁੱਖ ਧਿਰ ਧਿਰ ਦਾ ਅਰਥੀਆ ਹੋ ਜਾਂਦਾ ਹੈ।੩।


ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥

Cẖaran kamal sang lāgī parīṯ. Bisar ga▫ī sabẖ ḏurmaṯ rīṯ. Man ṯan anṯar har har manṯ. Nānak bẖagṯan kai gẖar saḏā anand. ॥ 4॥3॥

ਸੰਗਿ = ਨਾਲ। ਦੁਰਮਤਿ = ਖੋਟੀ ਮਤਿ। ਰੀਤਿ = ਰਵਈਆ। ਮੰਤ = ਮੰਤਰ। ਘਰਿ = ਹਿਰਦੇ-ਘਰ ਵਿਚ।੪।
ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਨੂੰ ਖੋਟੀ ਮਤਿ ਵਾਲਾ ਸਾਰਾ (ਜੀਵਨ-) ਰਵਈਆ ਭੁੱਲ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਭਗਤਾਂ ਦੇ ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ ਪਰਮਾਤਮਾ ਦਾ ਨਾਮ-ਮੰਤਰ ਵੱਸਦਾ ਰਹਿੰਦਾ ਹੈ (ਜੋ ਖੋਟੀ ਮਤਿ ਨੂੰ ਨੇੜੇ ਨਹੀਂ ਢੁੱਕਣ ਦੇਂਦਾ)।੪।੩।



SGGS Ang. Sahib 801-802

Photo courtesy : Zoha. N

Labels: ,

 
Posted by Unknown at 10:31 PM | Permalink |


0 comments:


Page copy protected against web site content infringement by Copyscape
Creative Commons License
This work by http://puneetkaur.blogspot.com is licensed under a Creative Commons Attribution-NonCommercial-NoDerivs 2.5 India License.

visitor counter