Sunday, May 16, 2010
Pages of Life...
As I was flipping through the pages of life...
Going about reading  leisurely...                                                                                                                                          
Sometimes awakened by a joy that brought a smile...
Sometimes clueless...
As I stared through a page...
And sometimes so happy...
As though I were listening to a song...

When suddenly I arrived at a page..
That left me dazed...
I kept reading...
Like a flowing river...
Like a child that was enjoying sitting on a swing...
Lost in a world of ecstasy...
It all felt so real, so beautiful...

But the child never realised...
That the pages of life were all...
Like a fairytale...
That always had an end...
She was broken, shattered...
When she realised that life was not like the enchanting fairytale...
That she had been reading...

It was not always like a song...
It was not always like a garden of flowers...
That life was not all a dream...
And one day she would have to wake up to a reality...
That seemed bitter and agonising...

But the pain, the bitterness slowly turned sweet...
She began to live in the moment, as she slowly moved on...
As a voice deep down told her...
That He was there always...
He had been and shall always be listening to her...
He shall never let go and held her firmly...
He calmed her with His love...
Which was the ONLY REALITY...

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥
Sūhī mėhlā 1. Ka▫uṇ ṯarājī kavaṇ ṯulā ṯerā kavaṇ sarāf bulāvā. Ka▫uṇ gurū kai pėh ḏīkẖi▫ā levā kai pėh mul karāvā.

Suhi 1st Guru. What is the scale, and what are the weights? What assayer shall I call for Thee, O Lord? Who is the Guru, from whom I should receive instruction and by whom should I have thine worth appraised?

ਕਉਣ = ਕੇਹੜੀ? ਤਰਾਜੀ = ਤੱਕੜੀ। ਕਵਣੁ = ਕੇਹੜਾ? ਤੁਲਾ = ਵੱਟਾ। ਸਰਾਫੁ = ਮੁੱਲ ਪਾਣ ਵਾਲਾ, ਪਰਖ ਕਰਨ ਵਾਲਾ। ਬੁਲਾਵਾ = ਬੁਲਾਵਾਂ, ਮੈਂ ਸੱਦਾਂ। ਕੈ ਪਹਿ = ਕਿਸ ਪਾਸੋਂ? ਦੀਖਿਆ = ਸਿੱਖਿਆ। ਲੇਵਾ = ਮੈਂ ਲਵਾਂ। ਮੁਲੁ ਕਰਾਵਾ = ਮੈਂ ਕੀਮਤ ਪਵਾਵਾਂ।੧।
ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ।੧।

ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥
Mere lāl jī▫o ṯerā anṯ na jāṇā. Ŧūʼn jal thal mahī▫al bẖaripur līṇā ṯūʼn āpe sarab samāṇā. 1 rahā▫o.

O my venerable beloved, I know not Thy limit. Thou art fully contained in water, dry land nether and upper regions. Thou Thyself art pervading everywhere. Pause.

ਲਾਲ = ਹੇ ਲਾਲ! ਨ ਜਾਣਾ = ਮੈਂ ਨਹੀਂ ਜਾਣਦਾ। ਜਲਿ = ਜਲ ਵਿਚ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਭਰਿਪੁਰਿ = ਭਰਪੂਰ। ਲੀਣਾ = ਵਿਆਪਕ। ਆਪੇ = ਆਪ ਹੀ।੧।ਰਹਾਉ।
ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ।੧।ਰਹਾਉ।

ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥
Man ṯārājī cẖiṯ ṯulā ṯerī sev sarāf kamāvā. Gẖat hī bẖīṯar so saho ṯolī in biḏẖ cẖiṯ rahāvā. 2

My soul is the scale, the consciousness the weights and the performance of Thy service is my jeweler. Within my mind I weigh the spouse, In this way I fix my attention.

ਤਾਰਾਜੀ = ਤੱਕੜੀ। ਤੇਰੀ ਸੇਵ ਕਮਾਵਾ = ਮੈਂ ਤੇਰੀ ਸੇਵਾ ਕਰਾਂ, ਮੈਂ ਤੇਰਾ ਸਿਮਰਨ ਕਰਾਂ। ਘਟ = ਹਿਰਦਾ। ਭੀਤਰਿ = ਅੰਦਰ। ਸਹੁ = ਖਸਮ-ਪ੍ਰਭੂ। ਤੋਲੀ = ਮੈਂ ਤੋਲਾਂ, ਪਰਖ ਕਰਾਂ। ਇਨ੍ਹ੍ਹ ਬਿਧਿ = ਇਹਨਾਂ ਤਰੀਕਿਆਂ ਨਾਲ। ਰਹਾਵਾ = ਮੈਂ ਟਿਕਾਵਾਂ।੨।
ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ।੨।

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥
Āpe kandā ṯol ṯarājī āpe ṯolaṇhārā. Āpe ḏekẖai āpe būjẖai āpe hai vaṇjārā. 3

Thou Thyself art the tongue of the balance, the weights and the balance. Thou Thyself art the weighman. Thou Thyself beholdest, Thyself Thou understandest and Thou Thyself art the Dealer.

ਕੰਡਾ = ਤੱਕੜੀ ਦੀ ਡੰਡੀ ਦੇ ਅੱਧ ਵਿਚ ਦੀ ਸੂਈ, ਤੱਕੜੀ ਦੀ ਬੋਦੀ। ਦੇਖੈ = ਸੰਭਾਲ ਕਰਦਾ ਹੈ। ਬੂਝੈ = ਸਮਝਦਾ ਹੈ। ਵਣਜਾਰਾ = ਵਣਜ ਕਰਨ ਵਾਲਾ ਜੀਵ-ਵਪਾਰੀ।੩।
(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ।੩।

ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥
Anḏẖulā nīcẖ jāṯ parḏesī kẖin āvai ṯil jāvai. Ŧā kī sangaṯ Nānak rahḏā ki▫o kar mūṛā pāvai. 4 2 9

The blind of low caste, and the stranger soul comes but for a moment and departs in a trice. In its companionship Nanak abides. How can he, the fool, attain to Thee, O Lord?

ਅੰਧੁਲਾ = ਅੰਨ੍ਹ੍ਹਾ। ਨੀਚ ਜਾਤਿ = ਨੀਵੀਂ ਜਾਤਿ ਵਾਲਾ। ਪਰਦੇਸੀ = ਭਟਕਦਾ ਰਹਿਣ ਵਾਲਾ। ਖਿਨੁ = ਅੱਖ ਦੇ ਝਮਕਣ ਜਿਤਨੇ ਸਮੇ ਵਿਚ। ਤਿਲੁ = ਰਤਾ ਭਰ ਸਮੇ ਵਿਚ। ਤਾ ਕੀ = ਅਜੇਹੇ (ਮਨ) ਦੀ। ਕਿਉ ਕਰਿ = ਕਿਸ ਤਰ੍ਹਾਂ? ਮੂੜਾ = ਮੂਰਖ। ਪਾਵੈ = (ਕਦਰ) ਪਾ ਸਕਦਾ ਹੈ।੪।
ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ।੪।੨।੯।

Ang Sahib. 730 - 731

Photo coutesy : R.K.Rao

Labels: , , ,

 
Posted by Puneet Kaur at 2:10 AM | Permalink | 0 comments
Page copy protected against web site content infringement by Copyscape
Creative Commons License
This work by http://puneetkaur.blogspot.com is licensed under a Creative Commons Attribution-NonCommercial-NoDerivs 2.5 India License.

visitor counter