Friday, September 24, 2010
Mai Man Teri Tek...
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
Rāg bilāval mėhlā 5 gẖar 2 yānṛī▫e kai gẖar gāvṇā
Rag Bilawal. 5th Guru.

ਰਾਗ ਬਿਲਾਵਲੁ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ; ਇਸ ਸ਼ਬਦ ਨੂੰ 'ਯਾਨੜੀਏ' ਦੀ ਸੁਰ ਵਿੱਚ ਗਾਇਆ ਜਾਵੇ (ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ')।

ੴ ਸਤਿਗੁਰ ਪ੍ਰਸਾਦਿ ॥
Ik▫oaʼnkār saṯgur parsāḏ. 
There is but one God, By the True Guru's grace He is obtained.

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥
Mai man ṯerī tek mere pi▫āre mai man ṯerī tek. Avar si▫āṇpā birthī▫ā pi▫āre rākẖan ka▫o ṯum ek. 1 rahā▫o.

In my mind is Thine Prop, O my Beloved, in my mind is Thine prop. Useless are other ingenuities, O my love, Thou alone art my Protector. Pause.

ਕੈ ਘਰਿ= ਦੇ ਘਰ ਵਿਚ। ਯਾਨੜੀਏ ਕੈ ਘਰਿ = ਉਸ ਸ਼ਬਦ ਦੇ 'ਘਰ' ਵਿਚ ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ'। (ਨੋਟ: ਇਹ ਸ਼ਬਦ ਤਿਲੰਗ ਰਾਗ ਵਿਚ ਗੁਰੂ ਨਾਨਕ ਦੇਵ ਜੀ ਦਾ ਹੈ, ਪੰਨਾ ੭੨੨, ਪਰ ਉਸ ਦਾ 'ਘਰੁ' ੩ ਹੈ)। ਮੈ ਮਨਿ = ਮੇਰੇ ਮਨ ਵਿਚ। ਟੇਕ = ਆਸਰਾ। ਅਵਰ = ਹੋਰ। ਸਿਆਣਪਾ = ਚਤੁਰਾਈਆਂ। ਬਿਰਥੀਆ = ਵਿਅਰਥ। ਰਾਖਨ ਕਉ = ਰੱਖਿਆ ਕਰਨ ਜੋਗਾ। ਤੁਮ ਏਕ = ਸਿਰਫ਼ ਤੂੰ ਹੀ।੧।ਰਹਾਉ।ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।

ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥
Saṯgur pūrā je milai pi▫āre so jan hoṯ nihālā. Gur kī sevā so kare pi▫āre jis no ho▫e ḏa▫i▫ālā. Safal mūraṯ gurḏe▫o su▫āmī sarab kalā bẖarpūre. Nānak gur pārbarahm parmesar saḏā saḏā hajūre. 1

He, whom the Perfect True Guru meets, O my dear; that person is rendered blissful. He alone performs the Guru's service, O dear, unto whom the Lord becomes merciful. Accredited is the personality of the (spiritually) Bright Guru God, who is brimful with all the might, Nanak, the Guru Himself is the Transcendent Lord Master. Ever, ever-present is he, the Guru.

ਸੋ ਜਨੁ = ਉਹ ਬੰਦਾ। ਨਿਹਾਲਾ = ਆਨੰਦ-ਭਰਪੂਰ। ਜਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਹੋਇ = ਹੁੰਦਾ ਹੈ (ਪ੍ਰਭੂ)। ਸਫਲ ਮੂਰਤਿ = ਉਹ ਜਿਸ ਦੀ ਹਸਤੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰ ਸਕਦੀ ਹੈ। ਕਲਾ = ਸੱਤਿਆ, ਤਾਕਤ। ਹਜੂਰੇ = ਅੰਗ-ਸੰਗ।੧।
ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।


ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥
Suṇ suṇ jīvā so▫e ṯinā kī jinĥ apunā parabẖ jāṯā. Har nām arāḏẖėh nām vakāṇėh har nāme hī man rāṯā. Sevak jan kī sevā māgai pūrai karam kamāvā. Nānak kī benanṯī su▫āmī ṯere jan ḏekẖaṇ pāvā.  2

I live by continually hearing the glory of those, who know their Lord. God's Name they contemplate, God's Name They utter and with God's Name their soul is imbued. I Thy slave pray for the Service of Thine saints, Through Thine perfect grace. such a service is performed. This is the prayer of Nanak "O Lord, may I see the vision of Thine saints".

ਸੁਣਿ = ਸੁਣ ਕੇ। ਜੀਵਾ = ਜੀਵਾਂ, ਮੈਂ ਜੀਉਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲਦਾ ਹੈ। ਸੋਇ = ਸੋਭਾ। ਜਾਤਾ = ਪਛਾਣਿਆ, ਸਾਂਝ ਪਾਈ। ਅਰਾਧਹਿ = ਅਰਾਧਦੇ ਹਨ। ਵਖਾਣਹਿ = ਉਚਾਰਦੇ ਹਨ। ਰਾਤਾ = ਰੰਗਿਆ ਹੋਇਆ। ਮਾਗੈ = ਮੰਗਦਾ ਹੈ। ਕਰਮਿ = ਮੇਹਰ ਨਾਲ। ਕਮਾਵਾ = ਕਮਾਵਾਂ, ਮੈਂ ਕਮਾ ਸਕਦਾ ਹਾਂ। ਦੇਖਣੁ ਪਾਵਾ = ਦੇਖ ਸਕਾਂ।੨।
ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! (ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! (ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।


ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥
vadbẖāgī se kādẖī▫ah pi▫āre sanṯsangaṯ jinā vāso. Amriṯ nām arāḏẖī▫ai nirmal manai hovai pargāso. Janam maraṇ ḏukẖ kātī▫ai pi▫āre cẖūkai jam kī kāṇe. Ŧinā parāpaṯ ḏarsan Nānak jo parabẖ apṇe bẖāṇe. 3

They are said to be very fortunate, O dear, who abide in the society of saints. Reflecting over the ambrosial and immaculate Name, the soul is illumined. The pain of birth and death is removed and the fear of Yama is ended, O dear. They alone are blessed with His vision, O Nanak, who are pleasing to their Lord.

ਕਾਢੀਅਹਿ = ਕਹੇ ਜਾਂਦੇ ਹਨ। ਵਾਸੋ = ਨਿਵਾਸ, ਬਹਿਣ-ਖਲੋਣ। ਅਰਾਧੀਐ = ਆਰਾਧਿਆ ਜਾ ਸਕਦਾ ਹੈ। ਅੰ​‍ਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਮਨੈ = ਮਨਿ, ਮਨ ਵਿਚ। ਪਰਗਾਸੋ = ਚਾਨਣ। ਕਾਟੀਐ = ਕੱਟਿਆ ਜਾਂਦਾ ਹੈ। ਚੂਕੈ = ਮੁੱਕ ਜਾਂਦੀ ਹੈ। ਕਾਣੇ = ਕਾਣਿ, ਮੁਥਾਜੀ। ਨਾਨਕ = ਹੇ ਨਾਨਕ! ਭਾਣੇ = ਚੰਗੇ ਲੱਗਦੇ ਹਨ।੩।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! (ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! (ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।


ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥
Ūcẖ apār be▫anṯ su▫āmī ka▫uṇ jāṇai guṇ ṯere. Gāvṯe uḏẖrahi suṇṯe uḏẖrahi binsahi pāp gẖanere. Pasū pareṯ mugaḏẖ ka▫o ṯāre pāhan pār uṯārai. Nānak ḏās ṯerī sarṇā▫ī saḏā saḏā balihārai. 4 1 4

O my lofty, Peerless and Endless Lord, who can know Thine virtues? They who sing Thine excellences are saved, saved are they who hear them and all their sins are effaced. O Lord, Thou savest the beasts, goblins and the fools and ferriest Thou across even the stones. Slave Nanak, seeks Thy refuge, O Lord and is ever, ever a sacrifice unto Thee.

ਅਪਾਰ = ਹੇ ਬੇਅੰਤ! ਉਧਰਹਿ = (ਵਿਕਾਰਾਂ ਤੋਂ) ਬਚ ਜਾਂਦੇ ਹਨ। ਬਿਨਸਹਿ = ਨਾਸ ਹੋ ਜਾਂਦੇ ਹਨ। ਘਨੇਰੇ = ਬਹੁਤ। ਪਰੇਤ = ਪ੍ਰੇਤ, ਗੁਜ਼ਰੇ ਹੋਏ, ਗਏ-ਗੁਜ਼ਰੇ, ਮਨੁੱਖਤਾ ਤੋਂ ਗਏ-ਗੁਜ਼ਰੇ। ਮੁਗਧ = ਮੂਰਖ। ਤਾਰੇ = ਪਾਰ ਲੰਘਾ ਦੇਂਦਾ ਹੈ। ਪਾਹਨ = ਪੱਥਰ (-ਦਿਲ ਬੰਦੇ)। ਬਲਿਹਾਰੈ = ਕੁਰਬਾਨ।੪।
ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! (ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪। ❀ ਨੋਟ: ਇਹ ਚਉਪਦਾ ਘਰ ੨ ਦਾ ਪਹਿਲਾ ਸ਼ਬਦ ਹੈ।


Ang. Sahib 802

Labels:

 
Posted by Puneet Kaur at 11:09 PM | Permalink |


0 comments:


Page copy protected against web site content infringement by Copyscape
Creative Commons License
This work by http://puneetkaur.blogspot.com is licensed under a Creative Commons Attribution-NonCommercial-NoDerivs 2.5 India License.

visitor counter